by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮਾਨਸਾ 'ਚ ਹੁਣ ਪੰਜਾਬੀ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਸੜਕ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਮ ਬਦਲ ਦਿੱਤਾ । ਦੱਸਿਆ ਜਾ ਰਿਹਾ 26 ਜਨਵਰੀ ਨੂੰ ਮਾਨਸਾ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ ਸੀ । ਮੰਤਰੀ ਬਲਬੀਰ ਸਿੰਘ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦੇਸ਼ 'ਚ ਬੈਠੇ ਗੈਂਗਸਟਰਾਂ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਮੰਤਰੀ ਨੇ ਕਿਹਾ ਸਰਕਾਰ ਦੀ ਹਮਦਰਦੀ ਹਮੇਸ਼ਾ ਸਿੱਧੂ ਦੇ ਪਰਿਵਾਰ ਨਾਲ ਹੈ । ਮੰਤਰੀ ਬਲਬੀਰ ਸਿੰਘ ਨੇ ਕਿਹਾ ਸਿੱਧੂ ਮੈਲੇ ਦੀ ਹਾਲੇ ਵੀ ਜਾਂਚ ਕੀਤੀ ਜਾ ਰਹੀ ਹੈ ।