by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਦਿੱਲੀ ਨੈਸ਼ਨਲ ਹਾਈਵੇਅ ਤੇ PAP ਚੋਣ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਇਕ ਨਰਸ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕੁੜੀ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮ੍ਰਿਤਕਾ ਦੀ ਪਛਾਣ ਨਵਪ੍ਰੀਤ ਵਾਸੀ ਪਿੰਡ ਜੇਠਪੁਰ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਕਿ ਤੇਜ਼ ਰਫ਼ਤਾਰ ਕਾਰ ਚਾਲਕ ਕੁੜੀ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕੁਝ ਦੂਰ ਜਾ ਕੇ ਕਾਰ ਪੰਚਰ ਹੋ ਗਈ। ਜਿਸ ਕਾਰਨ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ ਤੇ ਲੋਕਾਂ ਨੇ ਮੌਕੇ 'ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ ।