
ਇੰਦੌਰ (ਰਾਘਵ) : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲੇ 'ਚ ਵੀਰਵਾਰ ਸਵੇਰੇ ਇਕ ਕੱਪੜਾ ਬਾਜ਼ਾਰ 'ਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਨਾਲ 15 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਹ ਘਟਨਾ ਸਰਾਫਾ ਥਾਣਾ ਖੇਤਰ ਦੇ ਚੰਦ ਰਿਸ਼ੀ ਬਾਜ਼ਾਰ ਦੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਦੁਕਾਨ ਤੋਂ ਲੱਗੀ।