by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਭੱਟੀਆਂ ਇਲਾਕੇ 'ਚ ਭਿਆਨਕ ਸੜਕ ਹਾਦਸੇ ਦੌਰਾਨ ਬੱਸ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਫੈਸਲਾਬਾਦ ਮੋਟਰਵੇਅ 'ਤੇ ਇੱਕ ਬੱਸ ਨੂੰ ਅੱਗ ਲੱਗਣ ਕਾਰਨ ਮਹਿਲਾਵਾਂ ਸਮੇਤ ਬੱਚਿਆਂ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਬੱਸ 'ਚ 40 ਤੋਂ ਵੱਧ ਯਾਤਰੀ ਸਵਾਰ ਹੋ ਕੇ ਕਰਾਚੀ ਤੋਂ ਇਸਲਾਮਾਬਾਦ ਜਾ ਰਹੇ ਸੀ। ਇਸ ਦੋੜਨ ਡੀਜ਼ਲ ਦੇ ਡਰੰਮ ਲੈ ਕੇ ਜਾ ਰਹੀ ਪਿਕਅੱਪ ਵੈਨ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਖ਼ਮੀਆਂ ਨੂੰ ਹਸਪਤਾਲ ਲਈ ਭਰਤੀ ਕਰਵਾਇਆ ।