by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਹੋ ਦੇ ਪਿੰਡ ਭਾਰਟਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੋਪੜੀਆਂ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਅੱਗ ਲੱਗਣ ਕਾਰਨ 8 ਸਾਲਾ ਬੱਚੀ ਦੀ ਦਰਦਨਾਕ ਮੌਤ ਹੋ ਗਈ । ਆਪ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਨੇ ਦੱਸਿਆ ਕਿ ਪਿੰਡ ਭਾਰਟਾ ਕਲਾਂ ਦੇ ਖੇਤਾਂ 'ਚ 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੋਪੜੀਆਂ ਨੂੰ ਅੱਗ ਲਗ ਗਈ । ਜਿਸ ਕਾਰਨ ਸਾਰੇ ਪਸ਼ੂ ਝੁਲਸ ਗਏ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ , ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਬੁਝਾਉਣ ਲਈ ਬੁਲਾਇਆ। ਜਿਸ ਨਾਲ ਅੱਗ 'ਤੇ ਕਾਬੂ ਪਾਇਆ ਗਿਆ । ਹਲਕਾ ਇੰਚਾਰਜ ਲਲਿਤ ਨੇ ਕਿਹਾ ਪੰਜਾਬ ਸਰਕਾਰ ਵਲੋਂ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਕੀਤੀ ਜਾਵੇ ।