ਕਪੂਰਥਲਾ ‘ਚ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ

by nripost

ਕਪੂਰਥਲਾ (ਰਾਘਵ): ਕਪੂਰਥਲਾ-ਸੁਭਾਨਪੁਰ ਰੋਡ ’ਤੇ ਪੈਟਰੋਲ ਪੰਪ ਨੇੜੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਬੀਐਨਐਸ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪਿੰਡ ਬੂਟ ਵਾਸੀ ਨਾਨਕ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬਾਈਕ ਨੰਬਰ ਪੀਬੀ 09 ਜ਼ੈੱਡ 2348 ’ਤੇ ਕਪੂਰਥਲਾ ਤੋਂ ਪਿੰਡ ਬੂਟ ਵਾਪਸ ਆ ਰਿਹਾ ਸੀ, ਜਦੋਂ ਉਹ ਧੰਮ ਪੈਟਰੋਲ ਪੰਪ ਨੇੜੇ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਟੱਕਰ ਕਾਰਨ ਨੌਜਵਾਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਸਿਰ ਪਰਨੇ ਡਿੱਗ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸੁਭਾਨਪੁਰ ਦੇ ਏਐਸਆਈ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਅਣਪਛਾਤੇ ਵਾਹਨ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ।