by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਿਤਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ।ਮ੍ਰਿਤਕ ਦੀ ਪਛਾਣ ਜੈਦੀਪ ਸਿੰਘ ਦੇ ਰੂਪ 'ਚ ਹੋਈ ਹੈ ।ਜਾਣਕਾਰੀ ਅਨੁਸਾਰ ਜੈਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ।ਮ੍ਰਿਤਕ ਨੌਜਵਾਨ ਨਕੋਦਰ ਵੱਲ ਜਾ ਰਿਹਾ ਸੀ ਕਿ ਅਚਾਨਕ ਉਸ ਦਾ ਮੋਟਰਸਾਈਕਲ ਟਰੱਕ ਨਾਲ ਟਕਰਾਅ ਗਿਆ ।ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਇਸ ਸੂਚਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।