by jaskamal
ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲੇ ਸਹੁੰ ਨਹੀਂ ਸੀ ਚੁੱਕੀ ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਸੀ ਪਰ ਹੁਣ ਦੁਬਾਰਾ ਫੇਰਬਦਲ ਕੀਤਾ ਗਿਆ ਹੈ।
ਆਈਏਐੱਸ ਏ ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈਏ ਅਫ਼ਸਰ ਹਨ। ਏ ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ।