by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਸਰਕਾਰ ਵਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਆਦੇਸ਼ ਜਾਰੀ ਕਰਕੇ ਕਿਹਾ ਗਿਆ ਕਿ 2 ਮਨੀਪੁਰ ਦੀ ਰਹਿਣ ਵਾਲੀ ਮਹਿਲਾਵਾਂ ਦੀ ਨਗਨ ਪਰੇਡ ਦੀ ਵੀਡੀਓ ਨੂੰ ਸਾਂਝਾ ਨਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਇਹ ਲਾਜ਼ਮੀ ਹੈ ਕਿ ਉਹ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨ ਕਿਉਕਿ ਮਾਮਲੇ ਦੀ ਹਾਲੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮਨੀਪੁਰ 'ਚ ਪਿਛਲੇ ਦਿਨੀਂ 2 ਮਹਿਲਾਵਾਂ ਕੋਲੋਂ ਨਗਨ ਪਰੇਡ ਕਰਵਾਉਣ ਦੀ ਵੀਡੀਓ ਸਾਹਮਣੇ ਆਈ ਸੀ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਕਿ ਕੁਝ ਲੋਕਾਂ ਵਲੋਂ 2 ਮਹਿਲਾਵਾਂ ਨੂੰ ਨਗਨ ਕਰਕੇ ਪਰੇਡ ਕਰਵਾਈ ਜਾ ਰਹੀ ਹੈ ਤੇ ਨਾਲ ਹੀ ਕੁਝ ਪੁਰਸ਼ ਮਹਿਲਾਵਾਂ ਨਾਲ ਛੇੜਛਾੜ ਕਰ ਰਹੇ ਹਨ। ਮਹਿਲਾਵਾਂ ਵਲੋਂ ਉਨ੍ਹਾਂ ਅੱਗੇ ਛੱਡਣ ਦੀ ਲਗਾਤਾਰ ਮਿੰਨਤਾਂ ਕੀਤੀਆਂ ਜਾ ਰਹੀਆਂ ਹਨ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।