ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਦੇ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਵਿਅਕਤੀ ਮੰਗਲ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਨਾਲ ਸਨਸਨੀ ਫੈਲ ਗਈ ਹੈ। ਪੁਲਿਸ ਨੇ ਇਸ ਮਾਮਲੇ ਨੂੰ 24 ਘੰਟਿਆਂ ਵਿੱਚ ਸੁਲਝਾ ਲਿਆ। ਇਸ ਮਾਮਲੇ 'ਚ ਪੁਲਿਸ ਨੇ ਮੰਗਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਤੇ ਉਸ ਦੇ ਪ੍ਰੇਮੀ ਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਗਲ ਸਿੰਘ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਮਨਪ੍ਰੀਤ ਕੌਰ ਤੇ ਰੋਸ਼ਨ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ।
ਉਨ੍ਹਾਂ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ ਆਪਣੇ ਆਸ਼ਕ ਰੋਸ਼ਨ ਨਾਲ ਮਿਲ ਕੇ ਆਪਣੇ ਪਤੀ ਮੰਗਲ ਸਿੰਘ ਦਾ ਸ਼ਾਜਿਸ਼ ਤਹਿਤ ਬੇਰਹਿਮੀ ਨਾਲ ਕਤਲ ਕੀਤਾ ਕਿਉਕਿ ਮੰਗਲ ਸਿੰਘ ਹੁਣ ਮਨਪ੍ਰੀਤ ਤੇ ਰੋਸ਼ਨ ਦੇ ਪਿਆਰ ਵਿਚਾਲੇ ਆ ਰਿਹਾ ਸੀ ।ਪੁਲਿਸ ਅਧਿਕਾਰੀ ਨੇ ਕਿਹਾ ਕਿ ਮਨਪ੍ਰੀਤ ਕੌਰ ਨੇ ਸ਼ਿਕਾਇਤ ਦਰਜ਼ ਕਰਵਾਉਂਦੇ ਕਿਹਾ ਕਿ ਮੰਗਲ ਸਿੰਘ ਆਪਣੇ ਇਲਾਜ਼ ਲਈ ਬਲੱਡ ਪ੍ਰੈਸ਼ਰ ਦੀ ਦਵਾਈ ਲੈਣ ਲਈ ਆਪਣੇ ਮੋਟਰਸਾਈਕਲ 'ਤੇ ਗਿਆ ਸੀ ਤੇ ਜਦੋ ਮੰਗਲ ਸਿੰਘ ਘਰ ਵਾਪਸ ਆਇਆ ਤਾਂ ਉਸ ਨੇ ਦੱਸਿਆ ਕਿ ਰਸਤੇ ਵਿੱਚ ਉਸ ਨੂੰ ਲੁੱਟਣ ਲਈ ਬੰਦੇ ਪੈ ਗਏ ਸੀ।
ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਪਰ ਜਦੋ ਸਵੇਰੇ ਮੰਗਲ ਸਿੰਘ ਨੂੰ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਪੁਲਿਸ ਨੇ ਜਦੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਤਾਂ ਪੁਲਿਸ ਨੂੰ ਕਤਲ ਦਾ ਸ਼ੱਕ ਪੈ ਗਿਆ ਕਿਉਕਿ ਉਸ ਦੇ ਸਿਰ 'ਤੇ ਸੱਟ ਲੱਗੀ ਹੋਈ ਸੀ। ਜਦੋ ਪੁਲਿਸ ਨੇ ਮਨਪ੍ਰੀਤ ਕੌਰ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਅਪਰਾਧ ਕਬੂਲ ਕੀਤਾ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮੰਗਲ ਸਿੰਘ ਦਾ ਕਤਲ ਕੀਤਾ ਹੈ ।