by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਦੇ ਪਿੰਡ ਬੋਲੀਨਾ ਦੋਆਬਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਆਪਣੇ ਘਰ ਦੀ ਛੱਤ 'ਤੇ ਪਾਣੀ ਗਰਮ ਕਰਦੀ ਮਹਿਲਾ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸ਼ਾਤੀ ਦੇਵੀ ਦੇ ਰੂਪ 'ਚ ਹੋਈ ਹੈ। ਮ੍ਰਿਤਕਾ ਦੇ ਪੁੱਤ ਨੇ ਦੱਸਿਆ ਕਿ ਉਸ ਦੇ ਮਾਤਾ -ਪਿਤਾ ਘਰ ਦੇ ਉੱਪਰ ਵਾਲੇ ਹਿੱਸੇ 'ਚ ਰਹਿੰਦੇ ਹਨ ਤੇ ਉਹ ਆਪਣੇ ਪਰਿਵਾਰ ਨਾਲ ਹੇਠਾਂ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਸ ਦੀ ਮਾਂ ਸ਼ਾਤੀ ਦੇਵੀ ਨਹਾਉਣ ਲਈ ਇੰਟਾ ਦੇ ਬਣਾਏ ਚੁੱਲ੍ਹੇ 'ਤੇ ਪਾਣੀ ਗਰਮ ਕਰ ਰਹੀ ਸੀ। ਇਸ ਦੌਰਾਨ ਉਹ ਅਚਾਨਕ ਅੱਗ ਦੀ ਲਪੇਟ 'ਚ ਆ ਗਈ,ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਬੇਟੇ ਹਰਜਿੰਦਰ ਕੁਮਾਰ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਲਾਸ਼ ਪਰਿਵਾਰਿਕ ਮੈਬਰਾਂ ਨੂੰ ਸੌਂਪ ਦਿੱਤੀ ਹੈ।