by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ 66 ਫੁੱਟ ਰੋਡ 'ਤੇ ਸਥਿਤ ਜਲੰਧਰ ਹਾਈਟ੍ਸ ਦੀ 11ਵੀਂ ਮੰਜਿਲ ਤੋਂ ਨੌਜਵਾਨ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਅਨੁਸਾਰ ਨੌਜਵਾਨ ਨੇ ਘਰੇਲੂ ਕਲੇਸ਼ ਕਰਕੇ ਖ਼ੁਦਕੁਸ਼ੀ ਕੀਤੀ ਹੈ । ਜਾਣਕਾਰੀ ਅਨੁਸਾਰ ਉਕਤ ਨੌਜਵਾਨ ਅਮਰੀਕਾ ਦਾ ਸਿਟੀਜ਼ਨ ਹੈ, ਜਿਸ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।