by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੜ੍ਹਦੀਵਾਲ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਬਡਿਆਲ ਅੱਡਾ ਕੋਲ ਪੈਟਰੋਲ ਪੰਪ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੈ ਤੇ ਮੇਰੇ ਮਾਮੇ ਦਾ ਮੁੰਡਾ ਜਸਕੀਰਤ ਸਿੰਘ ਵਾਸੀ ਗੰਗੀਆਂ ਜ਼ਿਲ੍ਹਾ ਹੁਸ਼ਿਆਰਪੁਰ ਰਾਮਪੁਰ ਖੇੜਾ ਸਾਹਿਬ ਮੱਥਾ ਟੇਕਣ ਗਏ ਸੀ। ਮੱਥਾ ਟੇਕਣ ਤੋਂ ਬਾਅਦ ਜਸਕੀਰਤ ਸਿੰਘ ਆਪਣੇ ਮੋਟਰਸਾਈਕਲ 'ਤੇ ਮੇਰੇ ਅੱਗੇ -ਅੱਗੇ ਪਿੰਡ ਗੰਗੀਆਂ ਜਾ ਰਿਹਾ ਸੀ ਤੇ ਮੈ ਆਪਣੇ ਮੋਟਰਸਾਈਕਲ 'ਤੇ ਪਿੱਛੇ ਜਾ ਰਿਹਾ ਸੀ ,ਜਦੋ ਉਹ ਪਿੰਡ ਬਡਿਆਲ ਕੋਲ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਦਸੂਹਾ ਸਾਈਡ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਦੀ ਲਾਪ੍ਰਵਾਹੀ ਕਾਰਨ ਜਸਕੀਰਤ ਸਿੰਘ ਦੇ ਸਿਰ 'ਚ ਗੰਭੀਰ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।