ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨਾਜਾਇਜ਼ ਪ੍ਰੇਮ ਸਬੰਧਾਂ ਦੇ ਕਾਰਨ ਇੱਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਇਹ ਨੌਜਵਾਨ ਆਪਣੇ ਦੋਸਤ ਨਾਲ ਇੱਥੇ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਸੀ ਪਰ ਪਿੰਡ ਵਾਸੀਆਂ ਨੇ ਉਸ ਨੂੰ ਦੇਖ ਲਿਆ। ਜਿਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਨੌਜਵਾਨ ਤੇ ਉਸ ਦੇ ਦੋਸਤ ਨਾਲ ਕੁੱਟਮਾਰ ਕੀਤੀ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਖੋਖਰਾਣਾ ਦਾ ਜ਼ਾਕਿਰ ਖਾਨ ਆਪਣੇ ਦੋਸਤ ਮੁਸਾਫ਼ਰ ਨਾਲ ਇੱਕ ਕੁੜੀ ਨੂੰ ਮਿਲਣ ਆਇਆ ਸੀ। ਪਿੰਡ ਵਾਸੀਆਂ ਨੇ ਕੁੜੀ ਨਾਲ ਉਸ ਨੂੰ ਦੇਖ ਕੇ ਪੁੱਛਗਿੱਛ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀ ਦਿੱਤਾ। ਜਿਸ ਤੋਂ ਬਾਅਦ ਗੁੱਸੇ ਵਿੱਚ ਲੋਕਾਂ ਨੇ ਦੋਵੇ ਨੌਜਵਾਨਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਕੁੱਟਮਾਰ ਕਰਨ ਤੋਂ ਬਾਅਦ ਪਿੰਡ ਵਾਲਿਆਂ ਨੇ ਦੋਵਾਂ ਨੂੰ ਖੇਤਾਂ 'ਚ ਸੁੱਟ ਦਿੱਤਾ ,ਜਦੋ ਉਥੋਂ ਨਿਕਲ ਰਹੇ ਲੋਕਾਂ ਨੇ ਦੋਵਾਂ ਨੂੰ ਦੇਖਿਆ ਤਾਂ ਹਸਪਤਾਲ ਦਾਖ਼ਲ ਕਰਵਾਇਆ। ਉੱਥੇ ਇਲਾਜ਼ ਦੌਰਾਨ ਜ਼ਾਕਿਰ ਖਾਨ ਦੀ ਮੌਤ ਹੋ ਗਈ ,ਜਦਕਿ ਮੁਸਾਫ਼ਰ ਇਲਾਜ਼ ਅਧੀਰ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।