by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਅਧੀਨ ਪੈਂਦੇ ਪਿੰਡ ਉਧਾਨਵਾਲ ਵਿਖੇ 24 ਸਾਲ ਦੇ ਇਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨੋਹਰ ਸਿੰਘ ਵਜੋਂ ਹੋਈ ਹੈ, ਜਿਸ ਦੇ ਮੌਤ ਦੀ ਸੂਚਨਾ ਮਿਲਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਨੇ ਜਦੋਂ ਆਪਣੇ ਆਪ ਨੂੰ ਗੋਲੀ ਮਾਰੀ, ਉਸ ਸਮੇਂ ਉਹ ਆਪਣੇ ਦੋਸਤ ਦੇ ਘਰ ਸੀ। ਜਿਸ ਰਿਵਾਲਵਰ ਨਾਲ ਨੌਜਵਾਨ ਨੇ ਖੁਦ ਨੂੰ ਗੋਲੀ ਮਾਰੀ, ਉਹ ਨਾਜਾਇਜ਼ ਸੀ। ਪੁਲਿਸ ਅਧਿਕਾਰੀ ਗੁਰਮੁਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।