ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਫੈਕਟਰੀ 'ਚ ਕੰਮ ਕਰਨ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਬਰਾਂ ਨੇ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਹੈ । ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਪਿਛਲੇ 1 ਸਾਲ ਤੋਂ ਫੈਕਟਰੀ 'ਚ ਰਹਿੰਦਾ ਸੀ । ਬੀਤੀ ਰਾਤ ਉਹ ਬਾਹਰੋਂ ਖਾਣਾ ਖਾਣ ਕੇ ਫੈਕਟਰੀ ਵਾਪਸ ਆਇਆ ,ਜਦੋ ਸਵੇਰੇ ਫੈਕਟਰੀ ਮਾਲਕ ਨੇ ਆ ਕੇ ਦੇਖਿਆ ਤਾਂ ਨੌਜਵਾਨ ਦੀ ਲਾਸ਼ ਲਟਕ ਰਹੀ ਸੀ। ਜਿਸ ਤੋਂ ਬਾਅਦ ਫੈਕਟਰੀ ਮਾਲਕ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਹੀ ਪੁਲਿਸ ਨੂੰ ਦਿੱਤੀ । ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ।
ਮ੍ਰਿਤਕ ਦੀ ਪਛਾਣ ਅਮਰਪਾਲ, ਉੱਤਰ ਪ੍ਰਦੇਸ਼ ਦੇ ਪਿੰਡ ਅਲੀਪੁਰ ਦੇ ਰੂਪ 'ਚ ਹੋਈ ਹੈ। ਫੈਕਟਰੀ ਮਾਲਕ ਨੇ ਕਿਹਾ ਕਿ ਅਮਰਪਾਲ 7 ਸਾਲ ਤੋਂ ਉਸ ਨਾਲ ਕੰਮ ਕਰ ਰਿਹਾ ਸੀ। ਪਿਛਲੇ 1 ਸਾਲ ਤੋਂ ਹੀ ਉਹ ਉਸ ਦੀ ਫੈਕਟਰੀ ਵਿੱਚ ਰਹਿ ਰਿਹਾ ਸੀ । ਫੈਕਟਰੀ ਮਾਲਕ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਉਸ ਦੀ ਮੌਤ ਕਿਵੇਂ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।