by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕ੍ਰਿਕਟਰ ਹਰਭਜਨ ਸਿੰਘ ਦੇ ਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਮਿੱਤਲ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦਾ ਨਾਂ ਸ਼ਾਮਲ ਹੈ।
ਸੰਦੀਪ ਪਾਠਕ ਨੇ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਸੀ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ।