ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ’ਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ, ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਲੁਧਿਆਣਾ ਤੋਂ ਇੰਡਸਟ੍ਰੀਲਿਸਟ ਸੰਜੀਵ ਅਰੋੜਾ ਅਤੇ ਦਿੱਲੀ ਆਈ. ਆਈ. ਟੀ. ਦੇ ਪ੍ਰੋਫ਼ੈਸਰ ਡਾ. ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ।
ਕ੍ਰਿਕਟਰ ਹਰਭਜਨ ਸਿੰਘ ਨੇ ਰਾਜ ਸਭਾ ਦੇ ਉਮੀਦਵਾਰ ਦੇ ਤੌਰ ’ਤੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਥੇ ਹੀ ਡਾ. ਸੰਦੀਪ ਪਾਠਕ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਵੀ ਰਾਜਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ।
ਰਾਘਵ ਚੱਢਾ ਨੇ ਕਿਹਾ ਕਿ ਮੇਰੇ ਲਈ ਬਹੁਤ ਹੀ ਵੱਡਾ ਦਿਨ ਹੈ। ਮੈਂ ਆਪਣੀ ਮਾਂ ਦੇ ਨਾਲ ਨਾਮਜ਼ਦਗੀ ਭਰਨ ਆਇਆ ਹਾਂ। ਅਰਵਿੰਦ ਕੇਜਰੀਵਾਲ ਜੀ ਨੇ ਮੇਰੇ ’ਤੇ ਭਰੋਸਾ ਜਤਾਇਆ ਹੈ ਕਿ ਇੰਨੀ ਛੋਟੀ ਉਮਰ ’ਚ ਉਨ੍ਹਾਂ ਨੇ ਮੈਨੂੰ ਇੱਥੇ ਭੇਜਿਆ ਹੈ। ਕੋਸ਼ਿਸ਼ ਕਰਾਂਗਾ ਕਿ ਮਾਨ ਸਾਬ੍ਹ ਦੀ ਕਮੀ ਸੰਸਦ ’ਚ ਦਿਸੇ।
ਹਰਭਜਨ ਸਿੰਘ ਨੇ ਕਿਹਾ ਕਿ ਮੈਂ ਕੋਸ਼ਿਸ਼ ਕਰਾਂਗਾ ਕਿ ਖੇਡਾਂ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਾ ਅਤੇ ਇੰਸਫਾਸਟ੍ਰਕਚਰ ਵਧੀਆ ਬਣਾਇਆ ਜਾਵੇ। ਮੇਰੇ ਇਹੀ ਮਕਸਦ ਰਹੇਗਾ ਕਿ ਖੇਡਾਂ ਨੂੰ ਵਾਧਾ ਮਿਲੇ।