by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਕੈਬਨਿਟ ਮੰਤਰੀ ਬਣਾਏ ਗਏ ਹਨ, ਉਨ੍ਹਾਂ 'ਚ ਸਭ ਤੋਂ ਘੱਟ ਪੜ੍ਹੇ ਹੋਏ ਭੋਆ ਤੋਂ ਵਿਧਾਇਕ ਲਾਲ ਚੰਦ ਅਤੇ ਕੁਲਦੀਪ ਸਿੰਘ ਧਾਲੀਵਾਲ 10ਵੀਂ ਪਾਸ ਹਨ। ਹਾਲਾਂਕਿ ਭਗਵੰਤ ਮਾਨ ਦੀ ਟੀਮ 'ਚ ਸ਼ਾਮਲ ਬਲਜੀਤ ਕੌਰ ਅਤੇ ਵਿਜੇ ਸਿੰਗਲਾ ਡਾਕਟਰ ਹਨ, ਜਦੋਂ ਕਿ ਹਰਪਾਲ ਚੀਮਾ ਅਤੇ ਹਰਜੋਤ ਬੈਂਸ ਵਕੀਲ ਹਨ। ਇਸ ਤੋਂ ਇਲਾਵਾ ਮੀਤ ਹੇਅਰ ਸਿਵਲ ਇੰਜੀਨੀਅਰ ਅਤੇ ਹਰਭਜਨ ਸਿੰਘ ਪੋਸਟ ਗ੍ਰੈਜੁਏਟ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ 'ਚ ਸ਼ਾਮਲ ਇਕ ਮਾਤਰ ਮਹਿਲਾ ਮੰਤਰੀ ਡਾ. ਬਲਜੀਤ ਕੌਰ ਨੇ ਚੋਣਾਂ ਲੜਨ ਲਈ ਸਰਕਾਰੀ ਨੌਕਰੀ ਛੱਡ ਦਿੱਤੀ। ਜੇਕਰ ਸਿਆਸੀ ਵਿਰਾਸਤ ਦੀ ਗੱਲ ਕਰੀਏ ਤਾਂ ਡਾ. ਬਲਜੀਤ ਕੌਰ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਧੀ ਹੈ।