ਨਿਊਜ਼ ਡੈਸਕ (ਰਿੰਪੀ ਸ਼ਰਮਾ) : 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਗਈ। ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਪੰਜਾਬ ਦਾ ਨੁਕਸਾਨ ਹੋਵੇਗਾ।
ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕੇਜਰੀਵਾਲ ਝੂਠਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਲੋਕ ਸਭ ਸਮਝਦੇ ਹਨ। ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ। ਕੇਜਰੀਵਾਲ ਪਹਿਲਾਂ ਬਿਆਨਬਾਜ਼ੀ ਕਰਦੇ ਹਨ ਅਤੇ ਬਾਅਦ ਵਿਚ ਮੁਆਫੀ ਵੀ ਮੰਗ ਲੈਂਦੇ ਹਨ।
ਚੰਨੀ ਨੇ ਕਿਹਾ ਜੇਕਰ ਕਾਂਗਰਸ ਦੀ ਥਾਂ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਂਦੀ ਹੈ ਤਾਂ ਪੰਜਾਬ 'ਚ ਕੋਈ ਬਦਲਾਅ ਨਹੀਂ ਆਵੇਗਾ। ਆਮ ਆਦਮੀ ਪਾਰਟੀ ਵਿੱਚ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੂੰ ਦੂਜੀਆਂ ਪਾਰਟੀਆਂ ਤੋਂ ਟਿਕਟਾਂ ਨਹੀਂ ਮਿਲੀਆਂ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।