by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਹੁਣ ਸੁਸ਼ੀਲ ਰਿੰਕੂ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਆਏ ਹਨ। ਸੁਸ਼ੀਲ ਰਿੰਕੂ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਜਨਤਾ ਮੇਰਾ ਸਾਥ ਦੇ ਰਹੀ ਹੈ । ਕਾਂਗਰਸ ਵਲੋਂ ਬਥੂ ਕੈਪਚਰਿੰਗ ਦੇ ਦੋਸ਼ਾਂ ਨੂੰ ਲੈ ਕੇ ਸੁਸ਼ੀਲ ਰਿੰਕੂ ਨੇ ਕਿਹਾ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸ਼ਾਤੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਜੇਕਰ ਕੋਈ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਕਰੇਗਾ। ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ,ਨਾਲ ਹੀ ਉਸ ਦੀ ਪਾਰਟੀ ਦਾ ਨੁਕਸਾਨ ਹੋਵੇਗਾ । ਦੱਸਣਯੋਗ ਹੈ ਕਿ 9 ਵਿਧਾਨ ਸਭਾ ਹਲਕਿਆਂ ਜਲੰਧਰ ਕੈਂਟ, ਨਾਰਥ, ਵੈਸਟ ,ਸੈਟਰਲ, ਫਿਲੌਰ ,ਨਕੋਦਰ, ਕਰਤਾਰਪੁਤ ਤੇ ਸ਼ਾਹਕੋਟ ਵਿੱਚ 16,21,759 ਵੋਟਰ ਆਪਣੀ ਵੋਟ ਪਾ ਕੇ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ।