by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ, ਪੰਜਾਬ ਤੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਭੇਜ ਸਕਦੀ ਹੈ। ਪੰਜਾਬ 'ਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ।
ਦੋਵੇਂ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਤਕਰੀਬਨ ਤੈਅ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੀਚੇਵਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਪ੍ਰਸਤਾਵ ਰੱਖਿਆ ਹੈ।