by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦੀ ਅੱਜ ਮੰਗਣੀ ਹੋ ਗਈ ਹੈ ਤੇ ਹੁਣ ਜਦਲ ਹੀ ਉਹ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਵਿਧਾਇਕ ਅੰਮ੍ਰਿਤਪਾਲ ਸਿੰਘ ਦੀ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਹੀਆਂ ਹਨ। ਜਿਸ 'ਚ ਉਹ ਆਪਣੀ ਹੋਣ ਵਾਲੀ ਧਰਮਪਤਨੀ ਨਾਲ ਬੈਠੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਤੇ ਪੰਜਾਬੀ ਗਾਇਕ ਅੰਮ੍ਰਿਤ ਮਾਨ ਵਿਸ਼ੇਸ਼ ਤੋਰ 'ਤੇ ਪਹੁੰਚੇ ਸਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਆਪ ਵਿਧਾਇਕ ਨਰਿੰਦਰਪਾਲ ਸਿੰਘ ਦਾ ਵਿਆਹ ਹੋਇਆ ਸੀ ਤੇ ਉਸ ਤੋਂ ਪਹਿਲਾਂ ਵਿਧਾਇਕ ਨਰਿੰਦਰ ਕੌਰ ਵੀ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ ।