by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਸਰਕਾਰੀ ਵਿਸ਼ਵਾਸ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਵਿਜੇ ਪ੍ਰਤਾਪ ਬੇਅਦਬੀ ਮਾਮਲਿਆਂ ਨੂੰ ਲੈ ਕੇ ਨਿਰਾਸ਼ ਦੱਸੇ ਜਾ ਰਹੇ ਹਨ, ਜਿਸ ਕਾਰਨ ਅਸਤੀਫ਼ਾ ਦਿੱਤਾ ਹੈ। ਦੱਸ ਦਈਏ ਕਿ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉਤਰੀ ਸੀਟ ਤੋਂ ਵਿਧਾਇਕ ਹਨ। ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫ਼ਾ ਸਪੀਕਰ ਕੁਲਤਾਰ ਸਿੰਘ ਨੂੰ ਭੇਜ ਦਿੱਤਾ ਹੈ। ਹਾਕਾਲੀ ਵਜੇ ਪ੍ਰਤਾਪ ਦੇ ਅਸਤੀਫ਼ੇ ਨੂੰ ਹਾਲੇ ਮਨਜੂਰ ਨਹੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਆਪ ਪਾਰਟੀ ਵਲੋਂ ਵਿਧਾਨ ਸਭਾ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਿਸ ਦਾ ਚੇਅਰਮੈਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਬਣਾਇਆ ਸੀ ।