by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਦੇ ਆਪ ਪਾਰਟੀ ਦੇ ਵਿਧਾਇਕ ਨਰਿੰਦਰ ਸਿੰਘ ਅੱਜ ਵਿਆਹ ਦੇ ਵਧਣ ਵਿੱਚ ਬੱਝ ਗਏ ਹਨ। ਇਸ ਮੌਕੇ ਆਪ ਪਾਰਟੀ ਦੇ ਆਗੂਆਂ ਤੇ ਰਿਸ਼ਤੇਦਾਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾ ਨਰਿੰਦਰ ਸਿੰਘ ਦੀ ਮਹਿੰਦੀ ਤੇ ਹਲਦੀ ਦੀ ਰਸਮਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹਨ।
ਹੁਣ ਨਰਿੰਦਰ ਸਿੰਘ ਦੇ ਵਿਆਹ ਦੀ ਤਸਵੀਰ ਸਾਹਮਣੇ ਆਈ ਹੈ । ਜ਼ਿਕਰਯੋਗ ਹੈ ਕਿ ਨਰਿੰਦਰ ਸਿੰਘ ਪਹਿਲੀ ਵਾਰ ਵਿਧਾਇਕ ਬਣੇ ਹਨ । ਨਰਿੰਦਰ ਸਿੰਘ ਨੇ ਭਾਜਪਾ ਆਗੂ ਸੁਰਜੀਤ ਨੂੰ 27 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ ।