ਪਾਣੀ ਦੇ ਵਧੇ ਰੇਟਾਂ ਨੂੰ ਲੈੇ ਕੇ ‘ਆਪ’ ਦਾ ਵੱਡਾ ਪ੍ਰਦਰਸ਼ਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਪਾਣੀ ਦੇ ਵਧੇ ਰੇਟਾਂ ਨੂੰ ਲੈੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਭਾਜਪਾ ਦੀ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਪ੍ਰਦਰਸ਼ਨ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆ ਹਨ।


ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਭਾਜਪਾ ਦੀ ਸਰਕਾਰ ਲੋਕਾਂ ਨੂੰ ਪਾਗਲ ਬਣਾ ਰਹੀ ਹੈ। ਪਹਿਲਾਂ ਹੀ ਮਹਿੰਗਾਈ ਦੀ ਮਾਰ ਪੈ ਰਹੀ ਹੈ ਉੱਥੇ ਹੀ ਪਾਣੀ ਦੇ ਰੇਟ ਵੱਧਣ ਨਾਲ ਜੇਬਾਂ ਉੱਤੇ ਹੋਰ ਭਾਰ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਧੇ ਰੇਟ ਵਾਪਸ ਲੈਣੇ ਚਾਹੀਦੇ ਹਨ।