by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਟਾਂਡਾ ਦੇ ਇਕ ਪੰਜਾਬੀ ਪਰਿਵਾਰ ਦੇ 4 ਜੀਆਂ ਦੀ ਅਗਵਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਪੁਸ਼ਟੀ ਕੀਤੀ ਕਿ ਇਸ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਪੁਲਿਸ ਵਲੋਂ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ । ਅਧਿਕਾਰੀਆਂ ਨੇ ਦੱਸਿਆ ਕਿ 6 ਮਹੀਨਿਆਂ ਦੀ ਅਰੂਹੀ ਤੇ ਉਸ ਦੇ ਮਾਤਾ -ਜਸਲੀਨ ਕੌਰ,ਜਸਦੀਪ ਸਿੰਘ ਅਤੇ ਉਸ ਦੇ ਤਾਇਆ ਅਮਨਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ । ਇਸ ਪਰਿਵਾਰ ਦੀਆਂ ਇੰਡਿਆਨਾ ਰੋਡ 'ਤੇ ਲਾਸ਼ਾ ਬਰਾਮਦ ਹੋਇਆ ਹਨ।ਇਸ ਘਟਨਾ ਨਾਲ ਅਮਰੀਕਾ ਵਿੱਚ ਰਹਿੰਦੇ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਛਾ ਗਈ ਹੈ । ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।