ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਅੱਜ ਦਮਦਮਾ ਸਾਹਿਬ ਵਿਖੇ ਸਿਰੰਡਰ ਕਰ ਸਕਦਾ ਹੈ, ਉੱਥੇ ਹੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਦਮਦਮਾ ਸਾਹਿਬ ਵਿੱਚ ਵਿਸ਼ੇਸ਼ ਮੀਟਿੰਗ ਬੁਲਾਈ ਹੈਂ। ਇਸ ਮੀਟਿੰਗ ਦੌਰਾਨ ਸਿੱਖ ਮੀਡੀਆ ਦੇ ਯੋਗਦਾਨ 'ਤੇ ਚਰਚਾ ਕੀਤੀ ਜਾਵੇਗੀ । ਇਸ ਮੀਟਿੰਗ 'ਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ।
ਦੱਸ ਦਈਏ ਕਿ ਪੰਜਾਬ ਪੁਲਿਸ ਦੇ ਕਈ ਅਧਿਕਾਰੀਆਂ ਦੀਆਂ ਛੁੱਟੀਆਂ ਹੱਦ ਕਰ ਦਿੱਤੀਆਂ ਗਈਆਂ ਹਨ । ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਪਹਿਲਾਂ ਕਿਹਾ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਪੰਜਾਬ ਛੱਡ ਕੇ ਨੇਪਾਲ ਵੱਲ ਭੱਜ ਗਿਆ ਪਰ ਹੁਣ ਪੰਜਾਬ ਪੁਲਿਸ ਵਲੋਂ ਉਸ ਦੀ ਭਾਲ ਲਈ ਹੁਸ਼ਿਆਰਪੁਰ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਅੰਮ੍ਰਿਤਪਾਲ ਦੇ 360 ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਜਿਨ੍ਹਾਂ 'ਚੋ ਹੁਣ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ।