ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਤੇ ਸੁਰੱਖਿਆ ਏਜੰਸੀਆਂ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਦੇਸ਼ ਦੀਆਂ ਕਈ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਪਣੇ ਬਿਆਨ ਦਿੱਤੇ ਹੈ । ਉੱਥੇ ਹੀ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ 'ਤੇ ਦੁਬਈ ਤੋਂ ਭਾਰਤ ਆਇਆ ਸੀ । ਇੱਥੇ ਆ ਕੇ ਅੰਮ੍ਰਿਤਪਾਲ ਸਿੰਘ ਨੇ ਹਥਿਆਰ ਚਲਾਉਣ ਤੋਂ ਲੈ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਪੂਰੀ ਤਿਆਰ ਕੀਤੀ ਸੀ ।
ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨਸ਼ਾ ਛਡਵਾਉਣ ਦੇ ਨਾਮ 'ਤੇ ਨਸ਼ਾ ਮੁਕਤੀ ਕੇਂਦਰਾਂ ਦੀ ਵਰਤੋਂ ਹਥਿਆਰ ਰੱਖਣ ਲਈ ਕਰ ਰਿਹਾ ਸੀ। ਦੱਸਿਆ ਜਾ ਰਿਹਾ ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਭੜਕਾ ਕੇ ਉਨ੍ਹਾਂ ਨੂੰ ਮਨੁੱਖੀ ਬੰਬ ਬਣਾਉਣ ਦੀ ਤਿਆਰੀ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 8 ਜ਼ਿਲ੍ਹਿਆਂ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਘੇਰਾ ਪਾ ਲਿਆ। ਇਸ ਦੌਰਾਨ ਪੁਲਿਸ ਵਲੋਂ ਉਸ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਪੁਲਿਸ ਵਲੋਂ ਅਸਾਮ ਭੇਜ ਦਿੱਤਾ ਗਿਆ ਸੀ ।ਹੁਣ ਤੱਕ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 460 ਕਰੀਬੀ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਦੀ ਸੂਚੀ NIA ਨੂੰ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਆਪਣੀ ਨਵੀ ਬਣਾਈ AKF ਫੋਰਸ ਲਈ ਕਈ ਬੁਲੇਟਪਰੂਫ ਜੈਕਟਾਂ ਵੀ ਤਿਆਰ ਕਰਵਾਇਆ ਸੀ।