by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ 2021 ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ 'ਚ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ। ਇਹ ਮਾਮਲਾ ਮੋਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ 'ਚ ਦਰਜ ਕੀਤਾ ਗਿਆ ਹੈ। ਏਡੀਜੀਪੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤਹਿਤ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ 'ਚ ਧਾਰਾ 25, 27ਏ ਤੇ 29 ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ 'ਚ ਮਜੀਠੀਆ ਦਾ ਨਾਂ ਹੈ। ਇਹ ਰਿਪੋਰਟ ਏਡੀਜੀਪੀ ਸਿੱਧੂ ਦੀ ਅਗਵਾਈ 'ਚ ਤਿਆਰ ਕੀਤੀ ਗਈ ਹੈ। ਪਿਛਲੇ ਦਿਨਾਂ ਤੋਂ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਦੋਸ਼ ਲੱਗ ਰਹੇ ਸਨ ਅਤੇ ਉਸ 'ਚ ਇਹ ਕੇਸ ਦਰਜ ਕਰਨ ਦੀ ਗੱਲ ਚੱਲ ਰਹੀ ਸੀ।