by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਦੀਪਿਕਾ ਪਾਦੂਕੋਣ ਦੀ ਸਿਹਤ ਖ਼ਰਾਬ ਹੋਣ ਕਾਰਨ ਕੈਂਡੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅਦਾਕਾਰ ਹੁਣ ਪੂਰੀ ਤਰਾਂ ਠੀਕ ਮਹਿਸੂਸ ਕਰ ਰਹੀ ਹਨ। ਦੱਸਿਆ ਜਾ ਰਿਹਾ ਹੈ ਕਿ ਦੀਪਿਕਾ ਪਾਦੂਕੋਣ ਨੇ ਹਸਪਤਾਲ ਵਿੱਚ ਆਪਣੇ ਸਾਰੇ ਟੈਸਟ ਕਰਵਾਏ ਹਨ ਦੀਪਿਕਾ ਨੂੰ ਬੇਚੈਨੀ ਦੀ ਸ਼ਿਕਾਇਤ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਦੀਪਿਕਾ ਦੀ ਟੀਮ ਨੇ ਇਸ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ ।