by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਯੋਗਰਾਜ ਸਿੰਘ ਨੇ ਸੰਸਦ ਮੈਬਰ ਸਿਮਰਜੀਤ ਮਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਦਾਕਾਰ ਯੋਗਰਾਜ ਸਿੰਘ ਨੇ ਸਿਮਰਜੀਤ ਮਾਨ ਦੇ ਤਿਰੰਗੇ ਦੀ ਥਾਂ ਤੇ ਕੇਸਰੀ ਨਿਸ਼ਾਨ ਝੁਲਾਉਣ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 'ਜੇਕਰ ਮੈ ਪ੍ਰਧਾਨ ਮੰਤਰੀ ਹੁੰਦਾ ਤਾਂ ਸਿਮਰਜੀਤ ਮਾਨ ਨੂੰ ਕਾਲਾ ਪਾਣੀ ਭੇਜ ਦਿੰਦਾ'
ਉਨ੍ਹਾਂ ਨੇ ਕਿਹਾ ਕਿ 15 ਅਗਸਤ ਨੂੰ ਤਿਰੰਗੇ ਹੀ ਲਹਿਰਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੈ ਹਰਾਂ ਹਾਂ ਕਿ ਸਰਕਾਰ ਵਲੋਂ ਇਨ੍ਹਾਂ ਤੇ ਕੋਈ ਐਕਸ਼ਨ ਕਿਉ ਨਹੀਂ ਲਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿਮਰਜੀਤ ਮਾਨ ਦਾ ਦਿਮਾਗ ਖਰਾਬ ਹੋ ਗਿਆ ਹੈ। ਇਸ ਤਿਰੰਗੇ ਪਿੱਛੇ ਲੋਕਾਂ ਜਵਾਨਾਂ ਨੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਸਿਮਰਜੀਤ ਮਾਨ ਨੇ ਸਿੱਖਾਂ ਨੂੰ ਵੰਡ ਕੇ ਰੱਖ ਦਿੱਤਾ ਹੈ।