by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਭਿਨੇਤਰੀ ਕਾਵਿਆ ਥਾਪਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਅਦਾਕਾਰਾ ਕਾਵਿਆ ਥਾਪਰ ਤਾਮਿਲ ਤੇ ਤੇਲਗੂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਜਾਣਕਾਰੀ ਅਨੁਸਾਰ ਉਸ ਨੇ ਇੱਕ ਐਕਸੀਡੈਂਟ ਕੀਤਾ ਸੀ, ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸਨੇ ਪੁਲਿਸ ਨਾਲ ਬਦਸਲੂਕੀ ਵੀ ਕੀਤੀ ਸੀ। ਹੁਣ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।