by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਫਿਲਮ ਅਦਾਕਾਰਾ ਸਰਗੁਣ ਮਹਿਤਾ ਆਪਣੇ ਪਤੀ ਰਵੀ ਨਾਲ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਦੋਵਾਂ ਨੇ ਅਰਦਾਸ ਕੀਤੀ ।ਸਰਗੁਣ ਮਹਿਤਾ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਦਾ ਭਵਿੱਖ ਚੜ੍ਹਦੀ ਕਲਾ 'ਚ ਰਹੇ। ਉਸ ਨੂੰ ਲੋਕਾਂ ਕੋਲੋਂ ਬਹੁਤ ਪਿਆਰ ਮਿਲਦਾ ਹੈ। ਰਵੀ ਨੇ ਕਿਹਾ ਕਿ ਅਸੀਂ ਦੋਵੇ ਇੱਥੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਆਏ ਹਨ। ਇਸ ਦੌਰਾਨ ਸਰਗੁਣ ਤੇ ਰਵੀ ਨੇ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ।