by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵਲੋਂ ਰਾਜੀਵ ਗਾਂਧੀ ਕਤਲ ਮਾਮਲੇ 'ਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਇਹ ਸਭ ਸਿੱਖ ਕੈਦੀਆਂ 'ਤੇ ਲਾਗੂ ਕਿਉ ਨਹੀ ਕੀਤਾ ਜਾ ਰਿਹਾ? ਉਨ੍ਹਾਂ ਨੇ ਕਿਹਾ ਦੇਸ਼ ਦੀਆਂ ਜੇਲ੍ਹਾਂ ਵਿੱਚ 3-3 ਦਹਾਕਿਆਂ ਤੋਂ ਬੰਦ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੌਮ ਵਲੋਂ ਆਵਾਜ਼ ਚੁੱਕੀ ਜਾ ਰਹੀ ਹੈ ਪਰ ਸਰਕਾਰਾਂ ਵਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਅਹਿਜੇ ਕਈ ਮਾਮਲੇ ਹਨ ਜਿਨ੍ਹਾਂ 'ਚ ਕਤਲ, ਬਲਾਤਕਾਰ ਜਿਵੇ ਅਪਰਾਧਿਕ ਮਾਮਲਿਆਂ ਦੇ ਕੈਦੀਆਂ 'ਤੇ ਸਰਕਾਰਾਂ ਮਿਹਰਬਾਨ ਹੋਈਆਂ ਹਨ। ਉਨ੍ਹਾਂ ਨੇ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਤਾਂ ਸਜ਼ਾਵਾਂ ਪੂਰੀਆਂ ਹੋਣ ਨਾਲ ਜੁੜੀ ਹੋਈ ਹੈ ਜਦਕਿ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸਮੇ ਤੋਂ ਪਹਿਲਾਂ ਰਿਹਾਅ ਕੀਤਾ ਗਿਆ ਹੈ।