by
ਕਾਬੁਲ (Vikram Sehajpal) : ਅਫ਼ਗਾਨੀਸਤਾਨ ਵਿੱਚ ਖੋਸਤ ਸੂਬੇ ਵਿੱਚ ਮੰਗਲਵਾਰ ਨੂੰ ਬਾਰੂਦੀ ਸੁਰੰਗ ਧਮਾਕੇ ਵਿੱਚ ਤਿੰਨ ਬੱਚਿਆਂ ਸਮੇਤ 10 ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਦੇ ਬੁਲਾਰੇ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।ਸਮਾਚਾਰ ਏਜੰਸੀ ਸਿਨਹੁਆ ਨੇ ਬੁਲਾਰੇ ਦੇ ਹਵਾਲੇ ਤੋਂ ਦੱਸਿਆ ਹੈ|
ਅਲੀ ਸ਼ੀਰ ਜ਼ਿਲ੍ਹੇ ਵਿੱਚ ਧਮਾਕਾ ਸਵੇਰੇ ਪੰਜ ਵਜੇ ਉਸ ਵੇਲੇ ਵਾਪਰਿਆ ਜਦੋਂ ਇੱਕ ਵਾਹਨ ਆਈਈਡੀ ਦੇ ਉੱਪਰੋਂ ਦੀ ਲੰਘ ਗਿਆ।ਉਨ੍ਹਾਂ ਦੱਸਿਆ ਕਿ ਮਾਰੇ ਗਏ ਲੋਕਾਂ ਵਿੱਚ ਦੋ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਸੀ। ਅਜੇ ਤੱਕ ਕਿਸੇ ਵੀ ਅੱਤਵਾਦੀ ਗਰੁੱਪ ਨੇ ਇਸ ਦੀ ਜ਼ਿੰਮੇਵਾਰ ਨਹੀਂ ਲਈ ਹੈ।