ਨਿਊਜ਼ ਡੈਸਕ : ਰੂਸ ਤੇ ਯੂਕਰੇਨ ਵਿਚਾਲੇ ਜ਼ਿਆਦਾਤਰ ਦੇਸ਼ਾਂ ਵੱਲੋਂ ਰੂਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸੇ ਤਹਿਤ ਰੂਸ 'ਤੇ ਵੱਡੀਆਂ ਕੰਪਨੀਆਂ ਵੱਲੋਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ। ਇਸ ਵਿਚਕਾਰ ਹੁਣ ਸੈਮਸੰਗ ਨੇ ਵੀ ਵੱਡਾ ਫ਼ੈਸਲਾ ਲਿਆ ਹੈ। ਸੈਮਸੰਗ ਨੇ ਐਲਾਨ ਕੀਤਾ ਹੈ ਕਿ ਉਹ ਸਾਰੇ ਪ੍ਰੋਡਕਟਸ ਦੀ ਸ਼ਿਪਮੈਂਟਸ ਰੱਦ ਕਰ ਰਿਹਾ ਹੈ। ਰੂਸ ’ਚ ਸੈਮਸੰਗ ਦੇ ਪ੍ਰੋਡਕਟਸ (ਇਕੱਲੇ ਮਾਰਟਫੋਨ ਹੀ ਨਹੀਂ ਦੂਜੇ ਪ੍ਰੋਡਕਟ ਜਿਵੇਂ ਚਿੱਪ, ਕੰਜ਼ਿਊਮਰ ਇਲੈਕਟ੍ਰੋਨਿਕਸ) ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਸੈਮਸੰਗ ਦੇ ਪੀਆਰ ਈਮੇਲ ’ਚ ਇਹ ਵੀ ਦੱਸਿਆ ਗਿਆ ਹੈ ਕਿ ਉਹ ਸਥਿਤੀ ਨੂੰ ਲਗਾਤਾਰ ਮਾਨੀਟਰ ਕਰਨਗੇ ਤੇ ਇਸਤੋਂ ਬਾਅਦ ਹੀ ਉਹ ਆਪਣਾ ਅਗਲਾ ਕਦਮ ਚੁੱਕਣਗੇ।
ਸੈਮਸੰਗ ਦੇ ਇਸ ਕਦਮ ਨਾਲ ਰੂਸ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਰੂਸ ’ਚ ਸਭ ਤੋਂ ਵੱਡੇ ਇਲੈਕਟ੍ਰੋਨਿਕਸ ਵੈਂਡਰ ਦਾ ਪ੍ਰੋਡਕਟ ਨਹੀਂ ਮਿਲੇਗਾ। ਇਸਤੋਂ ਇਲਾਵਾ ਮਨੁੱਖਤਾ ਲਈ ਸੈਮਸੰਗ ਕੰਪਨੀ ਡੋਨੇਸ਼ਨ ਦੀ ਵੀ ਅਪੀਲ ਕਰ ਰਹੀ ਹੈ। ਕੰਪਨੀ ਨੇ ਕਿਹਾ ਹੈ ਕਿ ਜੋ ਵੀ ਇਸ ਜੰਗ ਨਾਲ ਪ੍ਰਭਾਵਿਤ ਹੋਏ ਹਨ ਅਸੀਂ ਉਨ੍ਹਾਂ ਦੇ ਨਾਲ ਹਾਂ। ਸਾਡੀ ਪਹਿਲ ਆਪਣੇ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਕਰਨਾ ਹੈ। ਉਹ ਮਨੁੱਖਤਾ ਦੀ ਮਦਦ ਲਈ ਪੂਰੀ ਤਰ੍ਹਾਂ ਸਰਗਰਮ ਹਨ ਤੇ 6 ਮਿਲੀਅਨ ਡਾਲਰ ਦੀ ਮਦਦ ਕਰ ਰਹੇ ਹਨ।