ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਪੰਜਾਬ ਪੁਲਿਸ ਨੇ ਪਪਲਪ੍ਰੀਤ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪਪਲਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਟਵਿੱਟਰ 'ਤੇ ਪੋਸਟ ਸਾਂਝੀ ਕਰਦੇ ਕਿਹਾ ਕਿ ਤੁਸੀਂ ਭੱਜ ਸਕਦੇ ਹੋ ਪਰ ਕਾਨੂੰਨ ਦੀ ਲੰਬੀ ਬਾਂਹ ਤੋਂ ਛੁੱਪ ਨਹੀ ਸਕਦੇ ਹੋ…. ਅਸੀਂ ਜਨਤਾ ਨੂੰ ਅਮਨ- ਸ਼ਾਤੀ ਬਣਾ ਕੇ ਰੱਖਣ ਦੀ ਅਪੀਲ ਕਰਦੇ ਹਾਂ। ਦੱਸ ਦਈਏ ਕਿ ਪਪਲਪ੍ਰੀਤ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਗਈ ਹੈ। ਹੁਣ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਭਗੋੜਾ ਹੋਏ ਅੰਮ੍ਰਿਤਪਾਲ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ 18 ਮਾਰਚ ਤੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਜਿਨ੍ਹਾਂ 'ਚੋ ਕਈ ਸਾਥੀਆਂ ਨੂੰ ਅਸਾਮ ਭੇਜਿਆ ਗਿਆ , ਜਿੱਥੇ ਉਨ੍ਹਾਂ ਕੋਲੋਂ ਹਾਲੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਪਪਲਪ੍ਰੀਤ ਸਿੰਘ ਨੂੰ ਅਸਾਮ ਜੇਲ੍ਹ ਵਿੱਚ ਰੱਖਿਆ ਜਾਵੇਗਾ ਕਿਉਕਿ ਪੁਲਿਸ ਨੂੰ ਡਰ ਹੈ ਕਿ ਜੇਕਰ ਉਸ ਨੂੰ ਪੰਜਾਬ ਜੇਲ੍ਹ 'ਚ ਰੱਖਿਆ ਗਿਆ ਤਾਂ ਮਾਹੌਲ ਖ਼ਰਾਬ ਹੋ ਸਕਦਾ ਹੈ । ਡਿਬਰੂਗੜ੍ਹ ਜੇਲ੍ਹ ਜਾਂਦੇ ਸਮੇ ਪਪਲਪ੍ਰੀਤ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਉਸ ਨੂੰ ਕੱਲ ਵੀ ਗ੍ਰਿਫ਼ਤਾਰ ਕੀਤਾ ਗਿਆ ਤੇ ਮੈ ਅੰਮ੍ਰਿਤਪਾਲ ਤੋਂ 28 ਮਾਰਚ ਨੂੰ ਵੱਖ ਹੋ ਗਿਆ ਸੀ…. ਹੁਣ ਮੈਨੂੰ ਉਸ ਬਾਰੇ ਕੋਈ ਜਾਣਕਾਰੀ ਨਹੀਂ ਹੈ । ਪਪਲਪ੍ਰੀਤ ਅੰਮ੍ਰਿਤਪਾਲ ਦਾ ਸੋਸ਼ਲ ਮੀਡੀਆ ਨੈੱਟਵਰਕ ਸੰਭਾਲਦਾ ਸੀ ।