ਅੰਮ੍ਰਿਤਸਰ (ਦੇਵ ਇੰਦੇਜੀਤ) : ਨਵੇਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕ ਕੇ ਬਾਬਾ ਜੀ ਦਾ ਸ਼ੁੱਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ’ਚ ਕਾਂਗਰਸੀ ਵਿਧਾਇਕ ਅਤੇ ਉਨ੍ਹਾਂ ਨੇ ਸਮਰਥਕ ਮੌਜੂਦ ਹਨ। ਉਨ੍ਹਾਂ ਦੇ ਨਾਲ ਇਸ ਮੌਕੇ ਕਈ ਸਾਬਕਾ ਅਤੇ ਮੌਜੂਦਾ ਵਿਧਾਇਕ ਹਨ।
ਨਵਜੋਤ ਸਿੱਧੂ ਦੇ ਨਾਲ ਇਸ ਮੌਕੇ ਸੁਨੀਲ ਜਾਖੜ, ਕੁਲਬੀਰ ਜ਼ੀਰਾ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਦਵਿੰਦਰ ਘੁਬਾਇਆ, ਰਾਜਾ ਵੜਿੰਗ ਸਣੇ ਖ਼ਬਰਾਂ 60 ਦੇ ਕਰੀਬ ਵਿਧਾਇਕ ਮੌਜੂਦ ਹਨ। ਸਿੱਧੂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਸਥਾਨਾ ’ਤੇ ਵੀ ਨਤਮਸਤਕ ਹੋਣਗੇ ਅਤੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਉਕਤ ਸਥਾਨਾਂ ’ਤੇ ਜਾਣਗੇ। ਨਵਜੋਤ ਸਿੱਧੂ ਆਪਣੇ ਵਿਧਾਇਕਾਂ ਨਾਲ ਲਗਜ਼ਰੀ ਬੱਸਾਂ ਵਿੱਚ ਬੈਠ ਕੇ ਆਏ ਹਨ। ਨਵਜੋਤ ਦੇ ਪੈਰ ’ਤੇ ਸੱਟ ਲੱਗਣ ਕਾਰਨ ਉਨ੍ਹਾਂ ਨੂੰ ਚੱਲਣ ’ਚ ਮੁਸ਼ਕਲ ਹੋ ਰਹੀ ਹੈ।