ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਗੁਜਰਾਤ ਚੋਣਾਂ 'ਚ ਵੋਟਾਂ ਲੈਣ ਲਈ CM ਮਾਨ ਗੋਲਡੀ ਬਰਾੜ ਮਾਮਲੇ 'ਚ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ । ਉਨ੍ਹਾਂ ਨੇ ਕਿ ਕਿਉਕਿ ਨਾ ਤਾਂ ਕਿਸੇ ਉੱਚ ਅਧਿਕਾਰੀ ਤੇ ਨਾ ਹੀ ਕਿਸੀ ਵੱਡੀ ਏਜੰਸੀ ਵਲੋਂ ਗੈਂਗਸਟਰ ਗੋਲਡੀ ਦੀ ਗ੍ਰਿਫਤਾਰੀ ਦੀ ਕੋਈ ਪੁਸ਼ਟੀ ਕੀਤੀ ਗਈ ।
ਮਜੀਠੀਆ ਨੇ ਕਿਹਾ ਜੇਕਰ ਗੋਲਡੀ ਗ੍ਰਿਫਤਾਰ ਹੋ ਚੁੱਕਾ ਹੈ ਤਾਂ DGP ਪੰਜਾਬ ਇਸ ਮਾਮਲੇ ਦੀ ਪੁਸ਼ਟੀ ਕਰਨ। ਇਸ ਤਰਾਂ ਝੂਠੇ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੂਚਨਾ ਮਿਲੀ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਤੋਂ ਗ੍ਰਿਫਤਾਰ ਕਰ ਲਿਆ ਗਿਆ । ਇਸ ਮਾਮਲੇ ਨੂੰ ਲੈ ਕੇ CM ਮਾਨ ਨੇ ਪੁਸ਼ਟੀ ਕਰਦੇ ਹੋਏ ਕਿਹਾ ਸੀ ਕਿ ਗੋਲਡੀ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ।