by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਅੱਜ ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਯੂ -ਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਇਹ ਉਸ ਦਾ ਤੀਜਾ ਗੀਤ ਹੈ । ਇਸ ਤੋਂ ਪਹਿਲਾਂ ਵੀ ਸਿੱਧੂ ਦੇ 2 ਗੀਤ ਵਾਰ ਤੇ SYL ਆ ਚੁੱਕੇ ਹਨ । ਸਿੱਧੂ ਦੇ ਨਵੇਂ ਗੀਤ ਦਾ ਟਾਈਟਲ 'ਮੇਰਾ ਨਾਂ' ਹੈ । ਇਸ ਗੀਤ 'ਚ ਨਾਇਜੀਰੀਅਨ ਰੈਪਰ ਬਰਨਾ ਬੁਆਏ ਨੇ ਵੀ ਰੈਪ ਕੀਤਾ ਹੈ । 'ਮੇਰਾ ਨਾਂ' ਗੀਤ 3 ਮਿੰਟ 26 ਸੈਕਿੰਡ ਦਾ ਹੈ, ਇਸ ਗੀਤ ਨੂੰ ਫੈਨਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।