ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਤੇ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਾਬਕਾ ਮੈਂਬਰ ਅਲਕਾ ਲਾਂਬਾ ਦੇ ਘਰ ਪਹੁੰਚੀ। ਕਾਂਗਰਸ ਨੇਤਾ ਲਾਂਬਾ ਨੇ ਟਵੀਟ ਕੀਤਾ ਕਿ ਪੰਜਾਬ ਪੁਲਿਸ ਮੇਰੇ ਘਰ ਪਹੁੰਚ ਗਈ ਹੈ।
ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੇ ਪਹੁੰਚਣ ਤੋਂ ਬਾਅਦ ਉਨ੍ਹਾਂ ਟਵੀਟ ਕਰਕੇ ਕਿਹਾ ਸੀ ਕਿ ਹੁਣ ਸਮਝ ਆ ਰਿਹਾ ਹੋਵੇਗਾ ਕਿ ‘ਆਪ’ ਨੂੰ ਪੁਲਿਸ ਕਿਉਂ ਚਾਹੀਦੀ ਸੀ। ਭਾਜਪਾ ਦੀ ਤਰ੍ਹਾਂ ਕੇਵਲ ਆਪਣੇ ਵਿਰੋਧੀਆਂ ਨੂੰ ਡਰਾਉਣ ਤੇ ਉਨ੍ਹਾਂ ਦੀ ਆਵਾਜ਼ ਦਬਾਉਣ ਲਈ। ਥੋੜ੍ਹੀ ਤਾਂ ਸ਼ਰਮ ਕਰੋ ਕੇਜਰੀਵਾਲ ਜੀ। ਇਸ ਤੋਂ ਬਾਅਦ ਘੰਟਿਆਂ ਬਾਅਦ ਹੀ ਪੰਜਾਬ ਪੁਲਿਸ ਅਲਕਾ ਲਾਂਬਾ ਦੇ ਘਰ ਪਹੁੰਚ ਗਈ।
ਦੱਸ ਦੇਈਏ ਕਿ ਪੰਜਾਬ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਦੇ ਬਿਆਨ ਨੂੰ ਲੈ ਕੇ ਹੰਗਾਮਾ ਹੋਇਆ ਸੀ। ਕੁਮਾਰ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇਕ ਦਿਨ ਉਹ ਪੰਜਾਬ ਦਾ ਮੁੱਖ ਮੰਤਰੀ ਜਾਂ ਆਜ਼ਾਦ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ। ਚੋਣ ਕਮਿਸ਼ਨ ਨੇ ਕੁਮਾਰ ਵਿਸ਼ਵਾਸ ਦੇ ਵੀਡੀਓ ਬਿਆਨ 'ਤੇ ਪਾਬੰਦੀ ਲਗਾ ਦਿੱਤੀ ਸੀ।