ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਹੀ ਵਿਜੀਲੈਂਸ ਦੇ ਰਾਡਾਰ 'ਤੇ ਹਨ। ਘਪਲੇ ਦੇ ਦੋਸ਼ਾਂ ਤੋਂ ਬਾਅਦ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਮੇਰੇ ਖ਼ਿਲਾਫ਼ ਬੇ -ਬੁਨਿਆਦ ਕਹਾਣੀ ਬਣਾ ਕੇ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਦਲਾਖੋਰੀ ਦੀ ਨੀਤੀ ਆਪਣਾ ਕੇ ਮੈਨੂੰ ਗ੍ਰਿਫ਼ਤਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਾਬਕਾ CM ਚੰਨੀ 'ਤੇ ਦੋਸ਼ ਹਨ ਕਿ ਉਨ੍ਹਾਂ ਨੇ ਸ਼੍ਰੀ ਚਮਕੌਰ ਸਾਹਿਬ 'ਚ ਦਾਸਤਾਨ -ਏ -ਸ਼ਹਾਦਤ ਥੀਮ ਪਾਰਕ ਦੇ ਉਦਘਾਟਨੀ ਸਮਾਰੋਹ ਦੌਰਾਨ ਪੈਸਿਆਂ 'ਚ ਘਪਲਾ ਕੀਤਾ ਸੀ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਲੋਂ ਮਾਮਲੇ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ। ਚੰਨੀ ਨੇ ਕਿਹਾ ਕਿ ਮੇਰੇ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ । ਚੰਨੀ ਨੇ ਕਿਹਾ ਮੇਰੇ ਮੁੰਡੇ ਦਾ ਵਿਆਹ 10 ਅਕਤੂਬਰ ਨੂੰ ਹੋਇਆ ਸੀ। ਉਸ ਸਮੇ ਸ਼੍ਰੀ ਚਮਕੌਰ ਸਾਹਿਬ ਦੇ ਥੀਮ ਸਮਾਰੋਹ ਦੀ ਕੋਈ ਗੱਲ ਨਹੀਂ ਸੀ ਨਾ ਤਾਂ ਕੋਈ ਤਾਰੀਖ਼ ਤਹਿ ਸੀ । ਇਹ ਸਮਾਰੋਹ ਵਿਆਹ ਤੋਂ ਸਵਾ ਮਹੀਨੇ ਬਾਅਦ ਹੋਇਆ ਸੀ ।