by jaskamal
ਨਿਊਜ਼ ਡੈਸਕ(ਰਿੰਪੀ ਸ਼ਰਮਾ) : ਫਾਜ਼ਿਲਕਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਧਾ ਸੁਆਮੀ ਕਾਲੋਨੀ ਵਿੱਚ ਰਹਿਣ ਵਾਲੇ 45 ਸਾਲਾਂ ਵਿਅਕਤੀ ਦੇ 17 ਸਾਲਾਂ ਪੁੱਤ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਅੱਜ ਸਵੇਰੇ ਪਿੰਡ ਪੇਚਾਂ ਵਾਲੀ ਕੋਲ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਜ਼ਿੰਦਗੀ ਖ਼ਤਮ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮੁਕੇਸ਼ ਕੁਮਾਰ ਦੇ ਪੁੱਤ ਦੀ ਬੀਤੀ ਦਿਨੀਂ ਉਲਟੀਆਂ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮੁਕੇਸ਼ ਨੇ ਅੱਜ ਸਦਮੇ 'ਚ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ । ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।