ਇਲਾਜ਼ ਦੌਰਾਨ ਮਰੀਜ਼ ਦੀ ਹੋਈ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਕੀਤਾ ਹੰਗਾਮਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸਿਵਲ ਹਸਪਤਾਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਗੁੱਸੇ 'ਚ ਆ ਕੇ ਪਰਿਵਾਰਿਕ ਮੈਬਰਾਂ ਨੇ ਹਸਪਤਾਲ ਦੇ ਅੰਦਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰਿਕ ਮੈਬਰਾਂ ਵਲੋਂ ਹਸਪਤਾਲ ਦੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰਿਕ ਮੈਬਰਾਂ ਨੇ ਦੋਸ਼ ਲਗਾਏ ਕਿ ਹਸਪਤਾਲ ਸਟਾਫ਼ ਵਲੋਂ ਮਰੀਜ਼ ਨੂੰ ਗਲਤ ਟੀਕਾ ਲਗਾਇਆ ਗਿਆ ਹੈ।

ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਥਿਤੀ ਨੂੰ ਕਾਬੂ ਕਰਨ ਲਈ ਹਸਪਤਾਲ ਸਟਾਫ ਵਲੋਂ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਤੇ ਪਰਿਵਾਰਿਕ ਮੈਬਰਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ।