by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਸ਼ਿਕਾਰਪੁਰ ਵਿਖੇ ਇੱਕ ਵਿਅਕਤੀ ਨੂੰ ਉਸ ਦੇ ਪੁੱਤ ਨੇ ਕੁੱਟ- ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਵਰੁਣ ਸਿੰਘ ਨੇ ਦੱਸਿਆ ਕਿ ਸ਼ਿਕਾਰਪੁਰ ਦੇ ਰਹਿਣ ਵਾਲੇ ਰਾਜਪਾਲ ਦੀ ਆਪਣੇ ਪੁੱਤ ਚੇਤਨ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਲੜਾਈ ਦੌਰਾਨ ਪੁੱਤ ਨੇ ਆਪਣੇ ਪਿਓ ਦਾ ਡੰਡੇ ਨਾਲ ਕੁੱਟ- ਕੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਆਪਣੇ ਪਿਤਾ ਦੀ ਲਾਸ਼ ਕੱਪੜੇ 'ਚ ਬੰਨ੍ਹ ਕੇ ਕਮਰੇ ਨੂੰ ਤਾਲਾ ਲਗਾ ਕੇ ਘਰੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।