ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਮਾਮੂਲੀ ਲੜਾਈ ਤੋਂ ਬਾਅਦ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ 2 ਦਿਨ ਤੱਕ ਕਮਰੇ 'ਚ ਬੰਦ ਕਰਕੇ ਖੁਦ ਦਿੱਲੀ ਭੱਜ ਗਿਆ। ਮ੍ਰਿਤਕਾ ਦੀ ਪਛਾਣ ਜਸਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਜਸਵਿੰਦਰ ਕੌਰ ਦਾ 4 ਮਹੀਨੇ ਪਹਿਲਾਂ ਹੀ ਅਮਨਦੀਪ ਸਿੰਘ ਨਾਲ ਵਿਆਹ ਹੋਇਆ ਸੀ । ਅਮਨਦੀਪ ਡਰਾਈਵਰ ਦਾ ਕੰਮ ਕਰਦਾ ਸੀ । ਪਿਛਲੇ ਦਿਨੀਂ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਤੇ ਪਤੀ ਨੇ ਗੁੱਸੇ 'ਚ ਆ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ।
ਜਸਵਿੰਦਰ ਕੌਰ ਦੇ ਪਰਿਵਾਰਿਕ ਮੈਬਰਾਂ ਵਲੋਂ ਆਪਣੀ ਧੀ ਤੇ ਜਵਾਈ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਦੋਵਾਂ ਦਾ ਫੋਨ ਬੰਦ ਆ ਰਿਹਾ ਸੀ। ਉਨ੍ਹਾਂ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਦਰਜ਼ ਕੀਤੀ । ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ । ਪੁਲਿਸ ਅਧਿਕਾਰੀ ਅਨੁਸਾਰ ਘਰ ਵਿੱਚ ਪਈ ਲਾਸ਼ ਸੜਨੀ ਸ਼ੁਰੂ ਹੋ ਗਈ ਸੀ , ਜਦੋ ਪੁਲਿਸ ਕਾਰਵਾਈ ਕਰਦੇ ਹੋਏ ਘਰ ਪਹੁੰਚੀ ਤਾਂ ਲਾਸ਼ 'ਚੋ ਬਦਬੂ ਆ ਰਹੀ ਸੀ । ਪੁਲਿਸ ਨੇ ਤਾਲਾ ਤੋੜ ਦੇਖਿਆ ਤਾਂ ਲਾਸ਼ ਬੈਂਡ ਕੋਲ ਪਈ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਅਮਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।