ਲੜਾਈ ਤੋਂ ਬਾਅਦ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਇਕ ਨੌਜਵਾਨ ਤੇ ਹਮਲਾ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਵਾਰਦਾਤ ਦੌਰਾਨ ਨੌਜਵਾਨ ਪਹਿਲਾ ਜਖ਼ਮੀ ਹੋ ਗਿਆ ਸੀ। ਜਿਸ ਨੂੰ ਹਸਪਤਾਲ ਵਿੱਚ ਦਾਖ਼ਿਲ ਕਰਵਾਈ ਗਿਆ ਸੀ। ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਸੀ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ । ਲੋਕਾਂ ਨੇ ਹਮਲਾਵਰਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਰਵੀ ਕੁਮਾਰ ਨੇ ਗਲੀ ਵਿੱਚ ਖੜੇ ਅਮਨ ਤੇ ਰਾਹੁਲ ਨੂੰ ਉਥੋਂ ਜਾਣ ਲਈ ਕਿਹਾ ਸੀ, ਇਸ ਦੌਰਾਨ ਹੀ ਦੋਵਾਂ ਨੌਜਵਾਨਾਂ ਨੇ ਰਵੀ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਏ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ । ਮਾਪਿਆਂ ਦਾ ਇਕਲੌਤਾ ਪੁੱਤ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।