by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਇੱਕ ਟੀਵੀ ਚੈਨਲ 'ਚ ਆਪਣੀ ਇੰਟਰਵਿਊ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਇਸ ਇੰਟਰਵਿਊ ਨੂੰ ਲੈ ਕੇ ਵਿਰੋਧੀ ਪਾਰਟੀ ਵਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ । ਸੁਖਬੀਰ ਸਿੰਘ ਬਾਦਲ ਨੇ ਕਿਹਾ ਮਾਨ ਸਰਕਾਰ ਨੇ ਆਪਣੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਇਹ ਗੈਂਗਸਟਰ ਲਾਰੈਂਸ ਨੂੰ ਇੰਟਰਵਿਊ ਕਰਨ ਦੀ ਸਹੂਲਤ ਦਿੱਤੀ ਹੈ । ਉਨ੍ਹਾਂ ਨੇ ਕਿਹਾ ਪੰਜਾਬ 'ਚ ਅਮਨ- ਕਾਨੂੰਨ ਦੀ ਸਥਿਤੀ ਬੁਰੀ ਤਰਾਂ ਵਿਗੜ ਚੁੱਕੀ ਹੈ । ਇਸ ਲਈ ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੇਲ੍ਹ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਫ਼ੀਤਾ ਦੇਣ ਮੰਗ ਕੀਤੀ ਹੈ।