ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਦੇ ਲੋਕਾਂ ਨੂੰ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ । ਉਨ੍ਹਾਂ ਨੇ ਕਿਹਾ ਪੰਜਾਬ ਦੀ ਅਮਨ ਸ਼ਾਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ । CM ਮਾਨ ਨੇ ਟਵੀਟ ਕਰ ਲਿਖਿਆ ਪੰਜਾਬ ਦੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ ਤੇ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਦੱਸ ਦਈਏ ਕਿ CM ਮਾਨ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਪੰਜਾਬ ਦੇ DGP ਗੌਰਵ ਯਾਦਵ ਸਮੇਤ ਹੋਰ ਵੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੌਰਾਨ ਮ੍ਰਿਤਕ ਪ੍ਰਦੀਪ ਸਿੰਘ ਦੇ ਗੰਨਮੈਨ ਵੀ ਜਖ਼ਮੀ ਹੋ ਗਿਆ ਹੈ। ਇਸ ਸਾਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਦੇ ਆਧਾਰ 'ਤੇ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ । ਪੰਜਾਬ ਵਿੱਚ ਲਗਾਤਾਰ ਵੀ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ ।
by jaskamal